ਚੰਡੀਗੜ੍ਹ: ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦਾ ਵਫ਼ਦ ਚੰਡੀਗੜ੍ਹ ਪੁੱਜਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ, ਸ: ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਸ: ਕਰਨੈਲ ਸਿੰਘ ਪੰਜੋਲੀ ਵੀ ਹਾਜ਼ਰ ਸਨ | ਜਿਨ੍ਹਾਂ ਨੇ ਗ੍ਰਿਫ਼ਤਾਰ ਕੀਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਨਾਲ ਹੀ ਪਾਰਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।