ਊਨਿਖ ਤੋਂ ਆ ਰਹੀ ਲੁਫਥਾਂਸਾ ਦੀ ਫਲਾਈਟ ‘ਚ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ। ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਹੱਥੋਪਾਈ ਹੋ ਗਈ। ਫਲਾਈਟ ਦੇ ਅੰਦਰ ਸਥਿਤੀ ਵਿਗੜਨ ਤੋਂ ਬਾਅਦ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੁਫਥਾਂਸਾ ਦੀ ਫਲਾਈਟ ਨੰਬਰ LH772 ਮਿਊਨਿਖ ਤੋਂ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਜਾ ਰਹੀ ਸੀ।
ਪਤੀ-ਪਤਨੀ ਵਿਚਾਲੇ ਝਗੜੇ ਤੋਂ ਬਾਅਦ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਦਿੱਲੀ ਹਵਾਈ ਅੱਡੇ ਦੇ ਸੂਤਰਾਂ ਅਨੁਸਾਰ ਜਿਵੇਂ ਹੀ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨੂੰ ਇਹ ਖਬਰ ਮਿਲੀ, ਸੁਰੱਖਿਆ ਕਰਮਚਾਰੀ ਹਵਾਈ ਅੱਡੇ ‘ਤੇ ਪਹੁੰਚ ਗਏ ਅਤੇ ਫਲਾਈਟ ਦੇ ਗੇਟ ਖੁੱਲ੍ਹਣ ਦਾ ਇੰਤਜ਼ਾਰ ਕਰਨ ਲੱਗੇ।
ਹਾਲਾਂਕਿ ਪਤੀ-ਪਤਨੀ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਵਿਚਾਲੇ ਲੜਾਈ ਦਾ ਕਾਰਨ ਕੀ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਵਿਅਕਤੀ ਨੂੰ ਫਲਾਈਟ ਤੋਂ ਉਤਾਰ ਕੇ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਗਿਆ। ਇਸ ਘਟਨਾ ਨੂੰ ਲੈ ਕੇ ਲੁਫਥਾਂਸਾ ਏਅਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
