ਬ੍ਰਹਮ ਸ਼ੰਕਰ ਜਿਮਪਾ ⋆ D5 ਨਿਊਜ਼


ਸਵੱਛਤਾ ਦੀ ਸ਼ੁਰੂਆਤ ਆਪਣੇ ਘਰ ਤੋਂ ਕਰੀਏ: ਜੈ ਕ੍ਰਿਸ਼ਨ ਸਿੰਘ ਰੋਡੀ ਚੰਡੀਗੜ੍ਹ/ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿੱਚ ਹੋਏ ਇਸ ਸਮਾਗਮ ਵਿੱਚ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋਡੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਹਲਕਾ ਸ਼ਾਮਚੁਰਾਸੀ ਡਾ: ਰਵਜੋਤ ਸਿੰਘ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਸਕੀਮ ਤਹਿਤ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਨੂੰ 1-1 ਲੱਖ ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਓ.ਡੀ.ਐਫ ਪਲੱਸ ਫਿਲਮ ਮੁਕਾਬਲੇ ਦੇ ਜੇਤੂ 3 ਸਰਵੋਤਮ ਗ੍ਰਾਮ ਪੰਚਾਇਤਾਂ ਨੂੰ 10-10 ਹਜ਼ਾਰ ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸੂਬੇ ਦੇ 15 ਜ਼ਿਲ੍ਹਿਆਂ ਨੂੰ ‘ਹਰ ਘਰ ਜਲ’ ਮੁਹਿੰਮ ਤਹਿਤ ਪਿੰਡਾਂ ਦੇ ਹਰ ਘਰ ਤੱਕ 100 ਫੀਸਦੀ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਫ਼ਾਈ ਸਬੰਧੀ ਨੁੱਕੜ ਨਾਟਕ, ਲਘੂ ਫ਼ਿਲਮਾਂ ਅਤੇ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੱਛਤਾ ਨਾਲ ਸਬੰਧਤ ਰਾਜ ਪੱਧਰੀ ਸਮਾਗਮ ਦੀ ਜ਼ਿੰਮੇਵਾਰੀ ਸੌਂਪ ਕੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਿਸ਼ਨ ਹੈ ਅਤੇ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਰਾਜ ਦੇ ਵਸਨੀਕਾਂ ਨੂੰ ਸਤਹੀ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 1100 ਕਰੋੜ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ-2 ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਚ 2025 ਤੱਕ ਹਰ ਪਿੰਡ ਨੂੰ ਓ.ਡੀ.ਐਫ. ਪਲੱਸ ਦਾ ਐਲਾਨ ਕਰਨ ਦੇ ਯਤਨ ਤੇਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਸਫ਼ਾਈ ਦੇ ਨਾਲ-ਨਾਲ ਭੋਜਨ ਦੀ ਬਰਬਾਦੀ ਨੂੰ ਰੋਕਣ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਹੋਰਨਾਂ ਪੰਚਾਇਤਾਂ ਨੂੰ ਵੀ ਸਵੱਛਤਾ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਪਿੰਡ ਅਜੋਵਾਲ ਵਿਖੇ ਸਫਾਈ ਮੁਹਿੰਮ ਚਲਾ ਕੇ ਸਵੱਛ ਭਾਰਤ ਦਿਵਸ ਦੀ ਸ਼ੁਰੂਆਤ ਕੀਤੀ ਅਤੇ ਖੁਦ ਸਫਾਈ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਕਿਹਾ ਕਿ ਸਾਨੂੰ ਆਪਣੇ ਘਰਾਂ ਤੋਂ ਸਫਾਈ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਘਰ ਅਤੇ ਆਲਾ-ਦੁਆਲਾ ਸਾਫ਼-ਸੁਥਰਾ ਹੋਵੇਗਾ ਤਾਂ ਪੂਰਾ ਦੇਸ਼ ਸਾਫ਼ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਪ੍ਰਦੂਸ਼ਣ ਨਸ਼ੇ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਾਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਵਿਧਾਇਕ ਡਾ: ਰਵਜੋਤ ਸਿੰਘ, ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਪ੍ਰਦੂਸ਼ਣ ਨੂੰ ਰੋਕਣ, ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਾਣੀ ਦੀ ਸੰਭਾਲ ‘ਤੇ ਜ਼ੋਰ ਦਿੰਦਿਆਂ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨ ਦਾ ਸੱਦਾ ਦਿੱਤਾ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਨੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਸ਼ੁੱਧ ਪਾਣੀ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸਾਰਿਆਂ ਨੂੰ ਸਫ਼ਾਈ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜਨੀਅਰ ਕੇ.ਐਸ.ਸੈਣੀ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *