ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਤਾਮਿਲਨਾਡੂ ਦੇ ਆਗੂਆਂ ਨੇ ਦਿੱਤਾ ਸਮਰਥਨ


ਅੰਮ੍ਰਿਤਸਰ, 11 ਦਸੰਬਰ – ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੀ ਤਾਮਿਲਨਾਡੂ ਦੀ ‘ਨਾਮ ਤਮਿਲਾਰ ਪਾਰਟੀ’ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕੀਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਹਸਤਾਖਰ ਮੁਹਿੰਮ ਦਾ ਹਿੱਸਾ ਬਣ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਪਾਰਟੀ ਆਗੂਆਂ ਨੇ ਪ੍ਰੋਫਾਰਮਾ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਹਾ। ਇਸ ਮੌਕੇ ਦਲ ਦੇ ਆਗੂ ਅਤੇ ਯੂਨਾਈਟਿਡ ਨੇਸ਼ਨ ਦੇ ਸਪੀਕਰ ਜੀਵਾ ਡਾਊਨਿੰਗ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਉਨ੍ਹਾਂ ਦਾ ਸੰਵਿਧਾਨਕ ਹੱਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਨਾਮ ਤਮਿਲ ਪਾਰਟੀ’ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦਾ ਸਾਥ ਦੇਵੇਗੀ। ਇਸ ਸਬੰਧੀ ਸੂਬੇ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਮਾਮਲਾ ਸੰਯੁਕਤ ਰਾਸ਼ਟਰ ਵਿੱਚ ਵੀ ਲਿਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ‘ਨਾਮ ਤਮਿਲਾਰ ਪਾਰਟੀ’ ਦਾ ਸਹਿਯੋਗ ਇਸ ਲਹਿਰ ਨੂੰ ਹੋਰ ਮਜ਼ਬੂਤ ​​ਕਰੇਗਾ। . ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ ਅਤੇ ਇਸ ਤਹਿਤ ਲੱਖਾਂ ਲੋਕਾਂ ਦੀ ਆਵਾਜ਼ ਸਰਕਾਰ ਦੇ ਬੰਦ ਕੰਨ ਖੋਲ੍ਹੇਗੀ। ਇਸ ਸਮੇਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਤਾਮਿਲਨਾਡੂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਅਤੇ ਤਾਮਿਲਨਾਡੂ ਤੋਂ ਪਹੁੰਚੇ ਆਗੂਆਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਐਮ.ਯੂ.ਕਲੈਂਡੀਅਮ, ਟੀ.ਪਕੀਰਾਜ, ਮੁਥੂ ਪਾਂਡੀ, ਸ. ਰਣਧੀਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *