ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਤਹਿਤ ਪਹਿਲਾ ਸਮਾਗਮ ਹਲਕਾ ਅਟਾਰੀ ਵਿਖੇ ਹੋਇਆ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਜਿੱਥੇ ਕਾਨੂੰਨੀ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਾਉਣ ਲਈ ਦਸਤਖ਼ਤੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਫਾਰਮ ਭਰੇ ਜਾ ਚੁੱਕੇ ਹਨ ਅਤੇ ਹੁਣ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਲਹਿਰ ਨਾਲ ਸੰਗਤਾਂ ਨੂੰ ਜੋੜਨ ਲਈ ਪੰਜਾਬ ਦੇ ਹਰ ਹਲਕੇ ਵਿੱਚ ਸਮਾਗਮ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਹਸਤਾਖਰ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਇਸ ਮੁਹਿੰਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰੋਫਾਰਮਾ ਵੀ ਭਰਿਆ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਜਿੱਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਥੇ ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਜਥਿਆਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਸਮਾਗਮ ਵਿੱਚ ਸਾਬਕਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਮੈਂਬਰ ਐਸ.ਜੀ.ਪੀ.ਸੀ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸ. ਬਲਵਿੰਦਰ ਸਿੰਘ ਵੇਈਂਪੂਈ, ਸਾਬਕਾ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਬੀਬੀ ਕੰਵਲਜੀਤ ਕੌਰ ਰਣੀਕੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਅਮਰੀਕ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਐਸ.ਪੀ. ਰਜਿੰਦਰ ਸਿੰਘ ਰੂਬੀ, ਪ੍ਰਿੰਸੀਪਲ ਮਨਜੀਤ ਕੌਰ, ਮੈਨੇਜਰ ਸ.ਗੁਰਬਖਸ਼ ਸਿੰਘ ਬਲਾਚੀਵਿੰਡ, ਸ. ਗੁਰਪ੍ਰੀਤ ਸਿੰਘ ਖੈਰਾਬਾਦ, ਸ: ਹਰਜੀਤ ਸਿੰਘ, ਸ: ਪ੍ਰੇਮ ਸਿੰਘ ਸ਼ਾਹ, ਸ: ਅਮਨਪ੍ਰੀਤ ਸਿੰਘ ਕੋਟਲੀ ਸਾਬਕਾ ਸਰਪੰਚ, ਪ੍ਰਧਾਨ ਗੁਰਦਿਆਲ ਸਿੰਘ ਬਾਸਰਕੇ, ਸ. ਗੁਲਜ਼ਾਰ ਸਿੰਘ ਆੜਤੀ, ਸ. ਬਸੰਤ ਸਿੰਘ ਖਾਲਸਾ, ਸ: ਦਿਲਰਾਜ ਸਿੰਘ ਗਿੱਲ, ਪ੍ਰਚਾਰਕ ਭਾਈ ਅਮਰ ਸਿੰਘ ਲੋਪੋਕੇ, ਭਾਈ ਮਲਕੀਤ ਸਿੰਘ ਸਖੀਰਾ, ਭਾਈ ਖਜ਼ਾਨ ਸਿੰਘ, ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਭੰਗੂ, ਭਾਈ ਗੁਰਭਾਜ ਸਿੰਘ ਚਵਿੰਡਾ, ਬੀਬੀ ਰੁਪਿੰਦਰ ਕੌਰ, ਕਵੀਸ਼ਰ ਭਾਈ ਸਤਨਾਮ ਸਿੰਘ ਮੱਲੋਵਾਲੀ, ਬੀਬੀ ਪ੍ਰਮਿੰਦਰ ਕੌਰ ਮੌਜੂਦ ਸਨ। . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *