ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕੀਤਾ ਜਾਵੇ, ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ‘ਚ ਬੰਦ ਹਨ। ਬੰਦ ਹਨ
ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਵਿੱਚ ਕਿਹਾ, “ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ ਅਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਹੱਕ ਵੀ ਹੈ।” ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ ਕਿ ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀ ਕੱਟੜ ਅਪਰਾਧੀ ਨਹੀਂ ਸਨ, ਸਗੋਂ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਗਿਆ ਹੈ।
ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਜੇਲ੍ਹ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ।
