ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਦਯੋਗਿਕ ਖੇਤਰ ਦੇ ਯੂਕੋ ਬੈਂਕ ‘ਚੋਂ ਨਕਾਬਪੋਸ਼ ਲੁਟੇਰਿਆਂ ਨੇ ਉਥੇ ਮੌਜੂਦ ਇਕ ਔਰਤ ਤੋਂ 15 ਲੱਖ ਰੁਪਏ ਅਤੇ ਗਹਿਣੇ ਲੁੱਟ ਲਏ। ਤਿੰਨ ਨਕਾਬਪੋਸ਼ ਵਿਅਕਤੀ ਬੈਂਕ ‘ਚ ਦਾਖਲ ਹੋਏ ਅਤੇ ਬੰਦੂਕ ਦੀ ਨੋਕ ‘ਤੇ 15 ਲੱਖ ਰੁਪਏ ਅਤੇ ਔਰਤ ਦੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ।
ਇਸ ਮੌਕੇ ਡੀਐਸਪੀ ਅੰਕੁਰ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਬੈਂਕ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।