ਬਿੰਦੂ ਸਿੰਘ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਦਿੱਲੀ ਤੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਦੇ ਮਾਮਲੇ ‘ਚ ਰਾਹਤ ਦੇ ਦਿੱਤੀ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਮਈ ਨੂੰ ਰੱਖੀ ਗਈ ਹੈ | ਬੀਤੀ ਦੇਰ ਰਾਤ ਪੰਜਾਬ ਅਤੇ ਹਰਿਆਣਾ ਵਿੱਚ ਜ਼ਿਕਰਯੋਗ ਹੈ ਕਿ ਮੋਹਾਲੀ ਅਦਾਲਤ ਨੇ ਸ਼ਨੀਵਾਰ ਨੂੰ ਹੁਕਮ ਦਿੱਤਾ ਸੀ ਕਿ ਦਿੱਲੀ ਤੋਂ ਭਾਜਪਾ ਨੇਤਾ ਬੱਗਾ ਨੂੰ ਅਦਾਲਤ ਦੇ ਹੁਕਮਾਂ ਮੁਤਾਬਕ ਅਦਾਲਤ ‘ਚ ਪੇਸ਼ ਕੀਤਾ ਜਾਵੇ। ਬੱਗਾ ਵੱਲੋਂ ਇਨ੍ਹਾਂ ਵਾਰੰਟਾਂ ਖ਼ਿਲਾਫ਼ ਬੀਤੀ ਦੇਰ ਰਾਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਜਸਟਿਸ ਚਿਤਕਾਰਾ ਦੀ ਅਦਾਲਤ ਨੇ ਬੱਗਾ ਨੂੰ ਰਾਹਤ ਦਿੰਦਿਆਂ ਕੇਸ ਦੀ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਮੋਹਾਲੀ ਦੀ ਇੱਕ ਸਥਾਨਕ ਅਦਾਲਤ ਨੇ ਬੱਗਾ ਨੂੰ ਦਿੱਲੀ ਵਾਪਸ ਲੈ ਜਾਣ ਲਈ ਦਿੱਲੀ ਅਤੇ ਹਰਿਆਣਾ ਪੁਲਿਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।