ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਭਾਜਪਾ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੀ ਹੈ। ਭਾਜਪਾ ਆਗੂ ਕਹਿ ਰਹੇ ਹਨ ਕਿ ਦਸਤਾਰ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੱਗਾ ਮਾਮਲੇ ਨੂੰ ਲੈ ਕੇ ਭਾਜਪਾ ਵਰਕਰ ਪ੍ਰਦਰਸ਼ਨ ਕਰ ਰਹੇ ਹਨ। ਮੌਕੇ ‘ਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਸਮੇਤ ਕਈ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੱਗਾ ਨੂੰ ਕੱਲ੍ਹ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਪਰ ਦਿੱਲੀ ਪੁਲੀਸ ਨੇ ਉਸ ਨੂੰ ਵਾਪਸ ਲੈ ਲਿਆ ਸੀ।
The post *ਬੱਗਾ ਮਾਮਲਾ: ਕੇਜਰੀਵਾਲ ਦੇ ਘਰ ਬਾਹਰ ਬੀਜੇਪੀ ਦਾ ਧਰਨਾ, ਮਨਜਿੰਦਰ ਸਿਰਸਾ ਨਜ਼ਰਬੰਦ* appeared first on .