ਚੰਡੀਗੜ੍ਹ, 20 ਮਈ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਜਾਰੀ ਕੀਤੇ ਰੈੱਡ ਅਲਰਟ ਦੇ ਮੱਦੇਨਜ਼ਰ ਹੁਣ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਸੀ। ਸਕੂਲਾਂ ਦਾ ਸਮਾਂ ਬਦਲਦੇ ਹੋਏ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ। ਪੰਜਾਬ ‘ਚ ਗੈਰ-ਪੰਜਾਬੀ ਨੂੰ ਵੋਟ ਦਾ ਅਧਿਕਾਰ ਨਹੀਂ ਮਿਲਣਾ ਚਾਹੀਦਾ: ਸੁਖਪਾਲ ਖਹਿਰਾ ਮੌਸਮ ਵਿਭਾਗ ਨੇ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਸਾਲ ਦੀਆਂ ਗਰਮੀਆਂ ਪਿਛਲੇ ਸਾਰੇ ਰਿਕਾਰਡ ਤੋੜਨ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ 21 ਮਈ 1978 ਨੂੰ ਅੰਮ੍ਰਿਤਸਰ ‘ਚ 47.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ ਅਤੇ ਇਸ ਰਿਕਾਰਡ ਨੂੰ ਟੁੱਟਣ ਦੀ ਪੂਰੀ ਉਮੀਦ ਹੈ। ਪਿਛਲੇ ਦਿਨ ਦੀ ਗੱਲ ਕਰੀਏ ਤਾਂ ਬਠਿੰਡਾ ਦਾ ਤਾਪਮਾਨ 46.3 ਡਿਗਰੀ, ਪਠਾਨਕੋਟ ਦਾ 45.5 ਡਿਗਰੀ, ਪਟਿਆਲਾ ਦਾ 45 ਡਿਗਰੀ ਅਤੇ ਲੁਧਿਆਣਾ ਦਾ ਤਾਪਮਾਨ 44.2 ਡਿਗਰੀ ਰਿਹਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
