ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੀ ਟੀਮ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸ. ਸਿੰਘ ਨੇ ਅਰਦਾਸ ਕੀਤੀ। ਪਵਿੱਤਰ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਉਨ੍ਹਾਂ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜਿਕ ਬੁਰਾਈਆਂ ਦਾ ਡੱਟ ਕੇ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮੰਗਸਰਾਏ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ, ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ | . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।