ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੋ ਸਾਲ ਪੁਰਾਣੇ ਇਸ ਮਾਮਲੇ ਵਿੱਚ ਅੱਜ ਇੱਥੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ।
ਹਾਲਾਂਕਿ ਜ਼ਿਕਰਯੋਗ ਹੈ ਕਿ ਅਦਾਲਤ ਨੇ ਮੰਤਰੀ ਅਮਨ ਅਰੋੜਾ ਨੂੰ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। 10 ਜਨਵਰੀ, 2020 ਨੂੰ ਇੱਥੇ ਵਿਧਾਇਕ ਹੋਸਟਲ ਦੇ ਸਾਹਮਣੇ ਹੋਏ ਧਰਨੇ ਦੌਰਾਨ ਪੁਲਿਸ ‘ਤੇ ਪਥਰਾਅ ਕਰਨ ਦੇ ਦੋਸ਼ ਹੇਠ ਸ੍ਰੀ ਮਾਨ, ਸ੍ਰੀ ਚੀਮਾ ਅਤੇ ਅਰੋੜਾ ਸਮੇਤ 10 ‘ਆਪ’ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਦੱਸਿਆ ਜਾਂਦਾ ਹੈ ਕਿ ਇਸ ਸਬੰਧੀ ਪੁਲਿਸ ਨੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
