ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ –

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ –


ਮਜ਼ਦੂਰਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ: ਲਾਲ ਚੰਦ ਕਟਾਰੂਚੱਕ

ਜੰਗਲਾਤ ਵਰਕਰ ਯੂਨੀਅਨ ਨਾਲ ਮੀਟਿੰਗ ਕਰਕੇ ਵਾਤਾਵਰਨ ਬਚਾਉਣ ਦਾ ਸੱਦਾ ਦਿੱਤਾ

ਮੰਤਰੀ ਨੇ ਭਵਿੱਖ ਵਿੱਚ ਤਨਖਾਹਾਂ ਸਮੇਂ ਸਿਰ ਦੇਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 15 ਨਵੰਬਰ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਦੇ ਹਿੱਸੇ ਵਜੋਂ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਮਜ਼ਦੂਰਾਂ ਨੂੰ ਸਮੇਂ ਸਿਰ ਉਜਰਤਾਂ ਦੀ ਅਦਾਇਗੀ ਦੇ ਅਹਿਮ ਮੁੱਦਿਆਂ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਜੰਗਲਾਤ ਕੰਪਲੈਕਸ ਸੈਕਟਰ 68 ਮੁਹਾਲੀ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਦੌਰਾਨ ਕੀਤਾ।

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਾਰਦਰਸ਼ਤਾ ਨੂੰ ਧਿਆਨ ਵਿੱਚ ਰੱਖਦਿਆਂ ਸੀਨੀਆਰਤਾ ਸੂਚੀ ਨੂੰ ਸਖ਼ਤੀ ਨਾਲ ਤਿਆਰ ਕਰਨ ਤੋਂ ਇਲਾਵਾ ਵੱਖ-ਵੱਖ ਸਕੀਮਾਂ ਤਹਿਤ ਰੁਕੀਆਂ ਤਨਖਾਹਾਂ ਸਬੰਧੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਹਦਾਇਤ ਕੀਤੀ ਕਿ ਘੱਟੋ-ਘੱਟ ਉਜਰਤਾਂ ਦੇ ਬਕਾਏ ਦੀ ਮੰਗ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਹਾਂ-ਪੱਖੀ ਕਾਰਵਾਈ ਕਰਨ ਦਾ ਭਰੋਸਾ ਦੇਣ ਦੇ ਨਾਲ-ਨਾਲ ਭਵਿੱਖ ਵਿੱਚ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ।

5 ਸਾਲ ਦਾ ਤਜਰਬਾ ਰੱਖਣ ਵਾਲਿਆਂ ਨੂੰ ਹੁਨਰਮੰਦ, 3 ਸਾਲ ਦਾ ਅਰਧ-ਹੁਨਰਮੰਦ ਅਤੇ 3 ਸਾਲ ਤੋਂ ਘੱਟ ਦਾ ਅਕੁਸ਼ਲ ਮੰਨਣ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਇਸ ਬਾਰੇ ਪ੍ਰਸਤਾਵ ਜਲਦੀ ਹੀ ਕਿਰਤ ਵਿਭਾਗ ਨੂੰ ਭੇਜਿਆ ਜਾਵੇਗਾ। ਇਸੇ ਤਰ੍ਹਾਂ 50 ਸਾਲ ਤੋਂ ਵੱਧ ਉਮਰ ਵਾਲੇ ਕਾਮਿਆਂ ਨੂੰ ਤਰੱਕੀ ਲਈ ਟਾਈਪਿੰਗ ਟੈਸਟ ਤੋਂ ਛੋਟ ਦੇਣ ਦਾ ਮਾਮਲਾ ਸਬੰਧਤ ਵਿਭਾਗ ਕੋਲ ਉਠਾਇਆ ਜਾਵੇਗਾ।

ਯੂਨੀਅਨ ਦੇ ਮੈਂਬਰਾਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਬੂਟਿਆਂ ਦੀ ਸਹੀ ਸਾਂਭ-ਸੰਭਾਲ ‘ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ। ਇਸੇ ਤਹਿਤ ਫਗਵਾੜਾ-ਚੰਡੀਗੜ੍ਹ ਸੜਕ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ।

ਇਸ ਮੌਕੇ ਯੂਨੀਅਨ ਨੇ ਸੂਬਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਪੀ.ਸੀ.ਸੀ.ਐਫ ਸ੍ਰੀ ਆਰ.ਕੇ ਮਿਸ਼ਰਾ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

———

Leave a Reply

Your email address will not be published. Required fields are marked *