ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ੍ਰੀਮਤੀ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਆਖਰੀ ਸਾਹ ਲਿਆ। . ਖੇਡ ਮੰਤਰੀ ‘ਤੇ ਲੱਗੇ ਗੰਦੇ ਇਲਜ਼ਾਮ, ਘਰ ਬੁਲਾਉਣ ਦੀ ਮੰਗ, ਪੀੜਤ ਲੜਕੀ ਦੇ ਵੱਡੇ ਖੁਲਾਸੇ! ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਹੀਰਾਬੇਨ ਮੋਦੀ ਦਾ ਦੇਹਾਂਤ ਪੂਰੇ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਸ਼੍ਰੀਮਤੀ ਹੀਰਾਬੇਨ ਮੋਦੀ ਨੂੰ ਮਨੁੱਖੀ ਕਦਰਾਂ-ਕੀਮਤਾਂ ਨੂੰ ਸਮਰਪਿਤ ਪਵਿੱਤਰ ਆਤਮਾ ਦੱਸਿਆ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।