ਚੰਡੀਗੜ੍ਹ, 21 ਨਵੰਬਰ:
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਅਤੇ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਵਿਕਾਸ ਕਾਰਜਾਂ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ‘ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਅੱਗ ਬੁਝਾਊ ਅਤੇ ਬਚਾਅ ਕਾਰਜਾਂ ਲਈ 50 ਮੀਟਰ ਤੋਂ ਵੱਧ ਉਚਾਈ ਵਾਲਾ ਹਾਈਡ੍ਰੌਲਿਕ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕਰੀਬ 8.57 ਕਰੋੜ ਰੁਪਏ ਖਰਚ ਕੀਤੇ ਜਾਣਗੇ | . .
ਇਸ ਤੋਂ ਇਲਾਵਾ ਸੀਵਰੇਜ ਇੰਸਪੈਕਸ਼ਨ ਕੈਮਰੇ ਦੀ ਖਰੀਦ, ਰੂਟ ਚੇਨ ਕਟਰ ਦੀ ਖਰੀਦ ਅਤੇ ਜੇ.ਸੀ.ਬੀ ਮਸ਼ੀਨਾਂ ਦੀ ਮੁਰੰਮਤ ਅਤੇ ਹੋਰ ਕੰਮਾਂ ‘ਤੇ ਨਗਰ ਨਿਗਮ ਲੁਧਿਆਣਾ ਵੱਲੋਂ ਕਰੀਬ 45.26 ਲੱਖ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਜਾਨ ਮਾਲ ਦੀ ਰਾਖੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ www.eproc.punjab.gov.in. ਉਨ•ਾਂ ਇਹ ਵੀ ਦੱਸਿਆ ਕਿ ਜੇਕਰ ਇਨ•ਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਉਸੇ ਵੈਬਸਾਈਟ ‘ਤੇ ਉਪਲਬਧ ਹੋਵੇਗਾ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।