Site icon Geo Punjab

ਭਗੌੜਾ ਐਲਾਨੇ ਗਏ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਕੀਤੀ ਖਾਰਜ ਪਟੀਸ਼ਨ


ਭਗੌੜਾ ਐਲਾਨੇ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਕੀਤੀ ਪਟੀਸ਼ਨ ਰੱਦ

 

 

ਬਲਾਤਕਾਰ ਦੇ ਮਾਮਲੇ ਵਿੱਚ ਭਗੌੜਾ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ ਅਤੇ ਅੱਜ ਇਸ ਮਾਮਲੇ ਵਿੱਚ ਬੈਂਸ ਅਤੇ ਹੋਰ ਮੁਲਜ਼ਮਾਂ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

 

 

ਕਾਬਿਲੇਗੌਰ ਨੇ ਕਿਹਾ ਕਿ ਬੈਂਸ ਵਿਰੁੱਧ ਦਰਜ ਹੋਏ ਬਲਾਤਕਾਰ ਦੇ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਨੇ 12 ਅਪਰੈਲ ਨੂੰ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ, ਬੈਂਸ ਤੇ ਹੋਰਨਾਂ ਨੇ ਹਾਈ ਕੋਰਟ ਤੋਂ ਉਕਤ ਹੁਕਮਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੇਸ ਸੀਬੀਆਈ ਨੂੰ ਸੌਂਪਿਆ ਜਾਵੇ। ਹਾਈ ਕੋਰਟ ਨੇ ਅੱਜ ਇਸ ਮੰਗ ਸਬੰਧੀ ਬੈਂਸ ਅਤੇ ਹੋਰ ਮੁਲਜ਼ਮਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

The post ਭਗੌੜੇ ਸਿਮਰਜੀਤ ਬੈਂਸ ਨੂੰ ਨਹੀਂ ਮਿਲ ਰਹੀ ਰਾਹਤ, ਹਾਈਕੋਰਟ ਵੱਲੋਂ ਪਟੀਸ਼ਨ ਖਾਰਜ appeared first on .

Exit mobile version