ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤੇ ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਅਧਿਕਾਰੀ ਅਤੇ ਕਰਮਚਾਰੀ


ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ, ਸਹਾਇਕ ਮੁੱਖ ਗੁਰਦੁਆਰਾ ਇੰਸਪੈਕਟਰ ਸ: ਅਮਰਜੀਤ ਸਿੰਘ, ਰਿਕਾਰਡ ਕੀਪਰ ਸਤਨਾਮ ਸਿੰਘ ਕਿਆਮਪੁਰ ਅਤੇ ਸੇਵਾਦਾਰ ਭਾਈ ਮੋਹਨ ਸਿੰਘ ਸ਼ਾਮਿਲ ਸਨ | ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿੱਚ ਮੁਲਾਜ਼ਮ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾਮੁਕਤ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਸਤਬੀਰ ਸਿੰਘ ਧਾਮੀ ਦੇ ਓ.ਐਸ.ਡੀ., ਵਧੀਕ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਮੁੱਖ ਲੇਖਾਕਾਰ ਮਿਲਖਾ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਐਕਸੀਅਨ ਸ੍ਰ: ਜਤਿੰਦਰਪਾਲ ਸਿੰਘ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਸ: ਮੇਜਰ ਸਿੰਘ, ਸ: ਗੁਲਜ਼ਾਰ ਸਿੰਘ, ਸ: ਪਲਵਿੰਦਰ ਸਿੰਘ, ਸ: ਬਲਜੀਤ ਸਿੰਘ, ਸ: ਗੁਰਪ੍ਰਤਾਪ ਸਿੰਘ, ਸ. , ਮੈਨੇਜਰ ਸ: ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਨਿਸ਼ਾਨ ਸਿੰਘ ਤੋਂ ਇਲਾਵਾ ਸੇਵਾਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *