ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੀ ਟੀਮ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਤੇ ਸੰਗਤਾਂ ਨੂੰ ਪਵਿੱਤਰ ਆਦੇਸ਼ ਦੇ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ। ਭਾਈ ਸੁਖਵਿੰਦਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਅਤੇ ਕਾਰਜਾਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਪ੍ਰਤੱਖ ਸੇਧ ਹੈ, ਜਿਸ ਤੋਂ ਮਨੁੱਖ ਨੂੰ ਧਰਮ ਦੀ ਕਿਰਤ ਕਰਦਿਆਂ ਕਰਤਾਰ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਰਾਮ ਸਿੰਘ ਨੇ ਸੰਗਤਾਂ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੇ ਪਾਤਿਸ਼ਾਹ ਜੀ ਨੇ ਭਾਈ ਲਾਲੋ ਜੀ ਨੂੰ ਬਹੁਤ ਸਤਿਕਾਰ ਦਿੱਤਾ ਹੈ ਅਤੇ ਮਨੁੱਖਤਾ ਨੂੰ ਸੱਚੇ ਸੁੱਚੇ ਕੰਮ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਨੂੰ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ, ਨਾਮ ਜਪ ਕੇ ਅਤੇ ਵੰਡ ਛਕਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਡਿਪਟੀ ਸਕੱਤਰ ਗੁਰਮੀਤ ਸਿੰਘ ਬੁੱਟਰ, ਗੁਰਚਰਨ ਸਿੰਘ ਕੁਹਾਲਾ, ਸ. ਲਖਬੀਰ ਸਿੰਘ, ਮੈਨੇਜਰ ਸ: ਬਘੇਲ ਸਿੰਘ, ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ, ਸ: ਇਕਬਾਲ ਸਿੰਘ ਮੁਖੀ, ਸ: ਹਰਿੰਦਰ ਸਿੰਘ, ਸ: ਨਰਿੰਦਰ ਸਿੰਘ, ਸ: ਜਸਵਿੰਦਰ ਸਿੰਘ, ਸ: ਸੁਖਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *