ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਕਿਸਾਨ ਆਗੂਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਕਈ ਸੰਸਥਾਵਾਂ ਦੇ ਨਾਂ ਹੇਠ ਟੋਲ ਕਾਰਡਾਂ ਬਾਰੇ ਰਿਪੋਰਟਿੰਗ ਕਰ ਰਹੇ ਰਾਏਕੋਟ ਦੇ ਇੱਕ ਨਿਰਪੱਖ ਪੱਤਰਕਾਰ ਸੰਤੋਖ ਸਿੰਘ ਗਿੱਲ ਨੂੰ ਇੱਕ ਵਿਅਕਤੀ ਵੱਲੋਂ ਕਿ ਉਹ ਇੱਕ ਕਿਸਾਨ ਆਗੂ ਦਾ ਭਰਾ ਹੈ। ਕੇ ਕੈਨੇਡਾ ਨੂੰ ਟੈਲੀਫੋਨ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਅੱਜ ਇੱਥੇ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੰਗ ਕੀਤੀ ਹੈ ਕਿ ਫੋਨ ਕਾਲ ਨੰਬਰ ਤੋਂ ਇਸ ਦਹਿਸ਼ਤਗਰਦ ਵਿਅਕਤੀ ਦੀ ਸ਼ਨਾਖ਼ਤ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ਵਿਅਕਤੀ ਨੇ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਇਹ ਧਮਕੀ ਦਿੱਤੀ ਹੋ ਸਕਦੀ ਹੈ। ਉਨ੍ਹਾਂ ਪੱਤਰਕਾਰ ਸੰਘ ਵੱਲੋਂ ਇਸ ਦਹਿਸ਼ਤਗਰਦੀ ਵਿਰੁੱਧ ਕੀਤੀ ਜਾਣ ਵਾਲੀ ਜਨਤਕ ਕਾਰਵਾਈ ਦਾ ਵੀ ਸਮਰਥਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕਿਸਾਨ ਨੂੰ ਜਥੇਬੰਦੀ ਦਾ ਕੋਈ ਸ਼ਨਾਖਤੀ ਕਾਰਡ ਜਾਰੀ ਨਹੀਂ ਕੀਤਾ ਜਾਂਦਾ। ਪਰ ਜਥੇਬੰਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੇਸ਼ ਦੇ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਜਾਣ ਕਿਉਂਕਿ ਟੋਲ ਟੈਕਸ ਵਸੂਲਣਾ ਬਿਲਕੁਲ ਗੈਰ-ਕਾਨੂੰਨੀ ਹੈ। ਹਰ ਵਾਹਨ ਚਾਲਕ ਵੱਲੋਂ ਸਰਕਾਰੀ ਖਜ਼ਾਨੇ ਨੂੰ ਭਾਰੀ ਰੋਡ ਟੈਕਸ ਭਰ ਕੇ ਹੀ ਰਜਿਸਟ੍ਰੇਸ਼ਨ ਹਾਸਲ ਕੀਤੀ ਜਾਂਦੀ ਹੈ। ਇਹ ਟੋਲ ਟੈਕਸ ਸੜਕਾਂ ਦੇ ਨਿੱਜੀਕਰਨ ਦੀ ਸਾਮਰਾਜੀ ਨੀਤੀ ਤਹਿਤ ਕਾਰਪੋਰੇਟ ਘਰਾਣਿਆਂ ਦਾ ਖਜ਼ਾਨਾ ਭਰਨ ਲਈ ਹੀ ਵਸੂਲਿਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।