Site icon Geo Punjab

ਭਾਖੜਾ ਚ ਮੁੜ ਛੱਡਿਆ ਜਾ ਸਕਦਾ, 98 ਹਜ਼ਾਰ ਕਿਊਸਿਕ ਪਾਣੀ ⋆ D5 News


ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝੇ, ਮਾਲਵਾ ਅਤੇ ਪੂਰਬੀ ਮਾਲਵੇ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਅਤੇ ਧੁੱਪ ਦੇ ਨਾਲ-ਨਾਲ ਨਮੀ ਵੀ ਪ੍ਰੇਸ਼ਾਨ ਕਰਦੀ ਰਹੇਗੀ। ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਤੋਲੋ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਪਿਛਲੇ 7 ਦਿਨਾਂ ਦੇ ਅੰਕੜੇ ਜਾਰੀ ਕੀਤੇ ਹਨ। ਪੰਜਾਬ ਵਿੱਚ ਪਿਛਲੇ ਹਫ਼ਤੇ ਆਮ ਮੀਂਹ ਦਰਜ ਕੀਤਾ ਗਿਆ ਹੈ ਪਰ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਦੂਜੇ ਪਾਸੇ ਫਰੀਦਕੋਟ, ਅੰਮ੍ਰਿਤਸਰ, ਮੋਹਾਲੀ ਅਤੇ ਤਰਨਤਾਰਨ ਅਜਿਹੇ ਜ਼ਿਲ੍ਹੇ ਹਨ ਜਿੱਥੇ ਆਮ ਨਾਲੋਂ ਕਿਤੇ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।

ਪਹਾੜਾਂ ‘ਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਭਾਖੜਾ ਡੈਮ ਅਤੇ ਪੌਂਗ ਡੈਮ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ।ਅਗਲੇ ਕੁਝ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੇ 98 ਹਜ਼ਾਰ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬੀਤੇ ਦਿਨ ਦੋਵਾਂ ਡੈਮਾਂ ਤੋਂ ਕੁੱਲ 79989 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਵਿੱਚ ਭਾਖੜਾ ਡੈਮ ਤੋਂ 40387 ਕਿਊਸਿਕ ਅਤੇ ਪੌਂਗ ਡੈਮ ਤੋਂ 39602 ਕਿਊਸਿਕ ਪਾਣੀ ਛੱਡਿਆ ਗਿਆ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version