ਭਾਜਪਾ ਆਗੂ ਸੁਰਜੀਤ ਕੁਮਾਰ ਜਿਆਨੀ ਵੱਲੋਂ ਮਹਿਲਾ ਆਗੂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ।


ਚੰਡੀਗੜ, 24 ਸਤੰਬਰ (ਏਜੰਸੀ)-

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਫਾਜ਼ਿਲਕਾ ਸੁਹਾਨੀ ਡੋਡਾ ਤੋਂ ਆਮ ਆਦਮੀ ਪਾਰਟੀ ਦੀ ਆਗੂ ਤੋਂ ਮਿਲੀ ਸ਼ਿਕਾਇਤ ਅਤੇ ਟੀਵੀ ਚੈਨਲਾਂ ‘ਤੇ ਪ੍ਰਸਾਰਿਤ ਖ਼ਬਰਾਂ ਦਾ ਖੁਦ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਸੁਹਾਨੀ ਡੋਡਾ ਤੋਂ ਮਿਲੀ ਸ਼ਿਕਾਇਤ ਅਤੇ ਟੀਵੀ ਚੈਨਲਾਂ ‘ਤੇ ਪ੍ਰਸਾਰਿਤ ਖ਼ਬਰਾਂ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਹਾਲ ਹੀ ਵਿੱਚ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਿਤ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸ਼੍ਰੀਮਤੀ ਸੁਹਾਨੀ ਡੋਡਾ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਇਸ ‘ਤੇ ਕਾਰਵਾਈ ਕਰਦਿਆਂ ਕਮਿਸ਼ਨ ਨੇ ਸੀਨੀਅਰ ਪੁਲਿਸ ਸੁਪਰਡੈਂਟ, ਫਾਜ਼ਿਲਕਾ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਐਸਪੀ ਰੈਂਕ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਕਰਵਾਏ ਜਾਣ ਅਤੇ 25.09.2026 ਤੱਕ ਕਮਿਸ਼ਨ ਨੂੰ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਸੌਂਪਣ।

Leave a Reply

Your email address will not be published. Required fields are marked *