ਭਾਜਪਾ ਨੇ ਸੁਖਬੀਰ ਬਾਦਲ ਤੋਂ ਮੰਗੀ ਹਮਾਇਤ ਭਾਜਪਾ ਨੇ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਲਈ ਸਮਰਥਨ ਮੰਗਣ ਲਈ ਅਕਾਲੀ ਦਲ ਦੇ ਸੁਖਬੀਰ ਬਾਦਲ ਕੋਲ ਪਹੁੰਚ ਕੀਤੀ। ਨਿਊਜ਼ ਏਜੰਸੀ ਦੀਆਂ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਰਾਸ਼ਟਰਪਤੀ ਚੋਣ ਵਿੱਚ kAkali_Dal_ ਦਾ ਸਮਰਥਨ ਮੰਗਣ ਲਈ @officeofssbadal ਨੂੰ ਫ਼ੋਨ ਕੀਤਾ। ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ s ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਪਾਰਟੀ ਦੇ ਉੱਚ ਪੱਧਰ ‘ਤੇ ਵਿਚਾਰ ਕਰਕੇ ਫੈਸਲਾ ਲਿਆ ਜਾਵੇਗਾ।