Site icon Geo Punjab

ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੋਗੇ ਰੋਸ ਪ੍ਰਦਰਸ਼ਨ ਦਾ ਮਾਮਲਾ


ਸੰਗਰੂਰ/ਬਰਨਾਲਾ, 3 ਫਰਵਰੀ  ਸਮਾਜ ਸੇਵੀ ਭਾਨਾ ਸਿੱਧੂ ਦੇ ਹੱਕ ਵਿੱਚ ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਅੱਜ ਪੁਲਿਸ ਵੱਲੋਂ ਸਵੇਰੇ ਕਰੀਬ ਚਾਰ ਵਜੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੁਝ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ, ਉੱਥੇ ਹੀ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਨੂੰ  ਘਰਾਂ ਵਿੱਚ ਨਜਰਬੰਦ ਕੀਤਾ ਗਿਆ |ਪਾਰਟੀ ਦੇ ਜ਼ਿਲ੍ਹਾ ਸੰਗਰੂਰ ਤੋਂ ਮੀਡੀਆ ਇੰਚਾਰਜ ਸਤਨਾਮ ਸਿੰਘ ਰੱਤੋਕੇ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਹੁਕਮਾਂ ਮੁਤਾਬਿਕ ਪਾਰਟੀ ਦੇ ਆਗੂਆਂ ਵੱਲੋਂ ਵੱਡੀ ਪੱਧਰ ‘ਤੇ ਕਾਫਲੇ ਬਣਾ ਕੇ ਕਿਸਾਨ ਜਥੇਬੰਦੀਆਂ ਵੱਲੋਂ ਭਾਨਾ ਸਿੱਧੂ ਦੇ ਹੱਕ ਵਿੱਚ ਦਿੱਤੇ ਗਏ ਸੱਦੇ ਅਨੁਸਾਰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਣਾ ਸੀ ਪਰ ਪੁਲਿਸ ਨੇ ਅੱਜ ਵੱਡੀ ਗਿਣਤੀ ਵਿੱਚ ਆਗੂਆਂ ਨੂੰ  ਅੱਜ ਸਵੇਰੇ ਘਰਾਂ ਵਿੱਚ ਹੀ ਨਜਰਬੰਦ ਕਰ ਦਿੱਤਾ, ਹਾਲਾਂਕਿ ਇਸਦੇ ਬਾਵਜੂਦ ਵੀ ਅਨੇਕਾਂ ਸਾਥੀ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਵਿੱਚ ਸਫਲ ਰਹੇ |ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਯੂਥ ਪ੍ਰਧਾਨ ਬਰਨਾਲਾ ਗੁਰਪ੍ਰੀਤ ਸਿੰਘ ਖੁੱਡੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਬਰਨਾਲਾ ਦੇ ਘਰ ਸਵੇਰੇ ਕਰੀਬ 4 ਵਜੇ ਛਾਪਾਮਾਰੀ ਕੀਤੀ ਗਈ ਅਤੇ ਉਸ ਤੋਂ ਬਾਅਦ ਦੋਵੇਂ ਆਗੂਆਂ ਨੂੰ  ਘਰਾਂ ਵਿੱਚ ਹੀ ਨਜਰਬੰਦ ਕਰ ਦਿੱਤਾ ਗਿਆ | ਇਸੇ ਤਰ੍ਹਾਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਹਲਕਾ ਮਹਿਲਾਂ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਮਨਵੀਰ ਕੌਰ ਰਾਹੀਂ, ਸੀਨੀਅਰ ਮੀਤ ਪ੍ਰਧਾਨ ਬਰਨਾਲਾ ਓਕਾਂਰ ਸਿੰਘ ਬਰਾੜ, ਸੰਗਰੂਰ ਤੋਂ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ ਸਮੇਤ ਹੋਰਨਾਂ ਆਗੂਆਂ ਨੂੰ  ਵੀ ਘਰਾਂ ਵਿੱਚ ਨਜਰਬੰਦ ਕੀਤਾ ਗਿਆ ਹੈ |

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version