ਭਾਰਤੀ ਅਧਿਕਾਰੀ ਨੇ ਪੰਨੂ ਨੂੰ ਮਾਰਨ ਦਾ ਦਿੱਤਾ ਸੀ ਹੁਕਮ, ਅਮਰੀਕੀ ਚਾਰਜਸ਼ੀਟ ਦਾ ਦਾਅਵਾ, ਕੇਸ ਦਰਜ


ਅਮਰੀਕਾ ‘ਚ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀਰਵਾਰ ਨੂੰ ਨਿਊਯਾਰਕ ਪੁਲਸ ਦੀ ਚਾਰਜਸ਼ੀਟ ਸਾਹਮਣੇ ਆਈ ਹੈ। ਇਸ ‘ਚ ਇਕ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਨਿਊਯਾਰਕ ਟਾਈਮਜ਼ ਮੁਤਾਬਕ ਦੋਸ਼ੀ ਨੂੰ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨੇ ਅਜਿਹਾ ਕਰਨ ਲਈ ਕਿਹਾ ਸੀ।ਹਾਲਾਂਕਿ ਚਾਰਜਸ਼ੀਟ ਵਿੱਚ ਭਾਰਤੀ ਅਧਿਕਾਰੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਨੂੰ CC-1 ਵਜੋਂ ਸੰਬੋਧਿਤ ਕੀਤਾ ਗਿਆ ਹੈ। ਚਾਰਜਸ਼ੀਟ ਮੁਤਾਬਕ ਸੀ.ਸੀ.-1 ਭਾਰਤ ਸਰਕਾਰ ਦੀ ਇੱਕ ਏਜੰਸੀ ਦਾ ਮੁਲਾਜ਼ਮ ਹੈ, ਜਿਸ ਨੇ ਕਈ ਵਾਰ ਆਪਣੇ ਆਪ ਨੂੰ ਸੀਨੀਅਰ ਫੀਲਡ ਅਫ਼ਸਰ ਦੱਸਿਆ ਹੈ। ਉਹ ਸੁਰੱਖਿਆ ਪ੍ਰਬੰਧਨ ਅਤੇ ਖੁਫੀਆ ਜਾਣਕਾਰੀ ਲਈ ਜ਼ਿੰਮੇਵਾਰ ਹੈ।
ਮੌਸਸ ਵਿਭਾਗ ਦਾ ਅਲਰਟ, ਕਿਸਾਨਾਂ ਲਈ ਖ਼ਾਸ ਸੂਚਨਾ | Weather Update | D5 Channel Punjabi
22 ਨਵੰਬਰ ਨੂੰ ਪ੍ਰਕਾਸ਼ਿਤ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਅਮਰੀਕੀ ਸਰਕਾਰ ਨੇ ਦੋਸ਼ ਲਗਾਇਆ ਸੀ ਕਿ ਨਿਊਯਾਰਕ ਵਿੱਚ ਪੰਨੂ ‘ਤੇ ਜਾਨਲੇਵਾ ਹਮਲਾ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਸ ਵਿੱਚ ਭਾਰਤ ਦਾ ਹੱਥ ਸੀ। ਇਸ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਹਮਲਾ ਕਿਸ ਦਿਨ ਹੋਣਾ ਸੀ। ਅਮਰੀਕੀ ਅਧਿਕਾਰੀਆਂ ਨੇ ਜੂਨ ‘ਚ ਪੀਐੱਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਹੀ ਭਾਰਤ ਕੋਲ ਇਹ ਮੁੱਦਾ ਉਠਾਇਆ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਇਸ ਦੀ ਜਾਂਚ ਲਈ 18 ਨਵੰਬਰ ਨੂੰ ਉੱਚ ਪੱਧਰੀ ਕਮੇਟੀ ਬਣਾਈ ਸੀ। ਕਿਹਾ ਗਿਆ ਸੀ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *