ਮੁੰਬਈ: ਟੀ-20 ਵਿਸ਼ਵ ਕੱਪ ਤੋਂ ਠੀਕ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਦੇ ਦਿੱਗਜ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸਮੱਸਿਆ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਬੀਸੀਸੀਆਈ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਕੋਈ ਸਰਜਰੀ ਨਹੀਂ ਕਰਵਾਉਣਗੇ ਪਰ ਉਹ ਚਾਰ ਤੋਂ ਛੇ ਮਹੀਨਿਆਂ ਲਈ ਕ੍ਰਿਕਟ ਤੋਂ ਦੂਰ ਰਹਿਣਗੇ। ਕੁੰਵਰ ਵਿਜੇ ਪ੍ਰਤਾਪ ਨੂੰ ਮਿਲੀ ਸਿੱਧੀ ਧਮਕੀ ! ‘ਆਪ’ ਮੰਤਰੀ ਕਸੂਤਾ ਫਾਸਾ ਬੁਮਰਾਹ ਟੀਮ ਦੇ ਨਾਲ ਤਿਰੂਵਨੰਤਪੁਰਮ ਗਏ ਪਰ ਉੱਥੇ ਇਕ ਦਿਨ ਦੇ ਅਭਿਆਸ ਤੋਂ ਬਾਅਦ ਬੈਂਗਲੁਰੂ ਲਈ ਰਵਾਨਾ ਹੋ ਗਏ। ਬੁਮਰਾਹ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਤੋਂ ਵੀ ਬਾਹਰ ਹੋ ਗਏ ਹਨ। ਬੁਮਰਾਹ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ਮੈਚ ‘ਚ ਵੀ ਨਹੀਂ ਖੇਡਿਆ ਸੀ। ਉਨ੍ਹਾਂ ਦੀ ਥਾਂ ਦੀਪਕ ਚਾਹਰ ਨੂੰ ਸ਼ਾਮਲ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।