ਭਾਰਤੀ ਰਿਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ: ਅਸ਼ਵਨੀ ਸ਼ਰਮਾ



ਐਸਵਾਈਐਲ ਦੇ ਮੁੱਦੇ ਨੂੰ ਕਾਂਗਰਸ ਨੇ ਜਾਣਬੁੱਝ ਕੇ ਉਲਝਾ ਦਿੱਤਾ। ਚੰਡੀਗੜ੍ਹ: 4 ਜਨਵਰੀ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐੱਸਵਾਈਐੱਲ ਦੇ ਮੁੱਦੇ ‘ਤੇ ਆਪਣੇ ਬਿਆਨ ‘ਚ ਕਿਹਾ ਕਿ ਕੇਂਦਰ ਸਰਕਾਰ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਬਹੁਤ ਗੰਭੀਰ ਹੈ। ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਦੀ ਪਾਣੀ ਦੀ ਲੋੜ ਨੂੰ ਆਧਾਰ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਫ਼ਸਲੀ ਚੱਕਰ ਨੂੰ ਪੰਜਾਬ ਦੀ ਪਾਣੀ ਦੀ ਲੋੜ ਦਾ ਆਧਾਰ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਹੀ ਮਿਲ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘਟ ਕੇ 25 ਫੀਸਦੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਹੀ ਟਿਊਬਵੈੱਲਾਂ ਦੇ ਪ੍ਰਬੰਧ ’ਤੇ ਕਰੋੜਾਂ ਰੁਪਏ ਖਰਚਣ ਲਈ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

Leave a Reply

Your email address will not be published. Required fields are marked *