ਨਵੀਂ ਦਿੱਲੀ— ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਦੂਜਾ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਅੱਜ ਨਾਗਪੁਰ ‘ਚ ਖੇਡਿਆ ਜਾਵੇਗਾ। ਭਾਰਤ ਲਈ ਇਹ ਕਰੋ ਜਾਂ ਮਰੋ ਦਾ ਮੁਕਾਬਲਾ ਹੈ, ਸੀਰੀਜ਼ ਵਿਚ ਬਣੇ ਰਹਿਣ ਲਈ ਇਹ ਮੈਚ ਹਰ ਕੀਮਤ ‘ਤੇ ਜਿੱਤਣਾ ਜ਼ਰੂਰੀ ਹੈ। ਮੋਹਾਲੀ ‘ਚ ਖੇਡੇ ਗਏ ਪਹਿਲੇ ਟੀ-20 ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। SGPC ਨਾਲ ਜੁੜੀ ਬੁਰੀ ਖਬਰ, ਬੀਬੀ ਦਾ ਦਿਹਾਂਤ, ਰੋਹਿਤ ਸ਼ਰਮਾ ਦੂਜੇ ਟੀ-20 ਮੈਚ ਲਈ ਪਲੇਇੰਗ ਇਲੈਵਨ ‘ਚ ਬਦਲਾਅ ਕਰ ਸਕਦੇ ਹਨ। ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਵਾਪਸੀ ਯਕੀਨੀ ਹੈ ਜਦਕਿ ਉਮੇਸ਼ ਯਾਦਵ ਨੂੰ ਬਾਹਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਸਪਿੰਨਰ ਯੁਜਵੇਂਦਰ ਚਾਹਲ ਦੀ ਥਾਂ ਆਰ ਅਸ਼ਵਿਨ ਨੂੰ ਟੀਮ ਇੰਡੀਆ ਦੇ ਪਲੇਇੰਗ ਇਲੈਵਨ ਵਿੱਚ ਮੌਕਾ ਦਿੱਤਾ ਜਾ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।