ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਅੱਜ ⋆ D5 News


ਮੋਹਾਲੀ ਦੇ IS ਬਿੰਦਰਾ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਵਿੱਚ ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 15 ਦੇ ਕਰੀਬ ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।ਮੁਹਾਲੀ ਪੁਲਿਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਬੁਲਾਏ ਗਏ ਹਨ।
ਮੋਹਾਲੀ ਪੁਲਿਸ ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਸਮੱਸਿਆ ਨਾ ਆਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਹਨ।ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੈਚ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਦੀ ਹੈ। ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਮੁਹਾਲੀ ਦੇ ਐਸਐਸਪੀ ਡਾ: ਸੰਦੀਪ ਗਰਗ ਅਤੇ ਰੋਪੜ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਕਰਨਗੇ।
ਇਸ ਵਿੱਚ ਸਟੇਡੀਅਮ ਦੇ ਅੰਦਰ ਡਾ: ਸੰਦੀਪ ਗਰਗ ਦੀ ਜ਼ਿੰਮੇਵਾਰੀ ਹੋਵੇਗੀ, ਜਦਕਿ ਵਿਵੇਕਸ਼ੀਲ ਸੋਨੀ ਸਟੇਡੀਅਮ ਦੇ ਬਾਹਰ ਆਲੇ-ਦੁਆਲੇ ਦੇ ਖੇਤਰ ਵਿੱਚ ਤਾਇਨਾਤ ਹੋਣਗੇ। ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੁਹਾਲੀ ਪ੍ਰਸ਼ਾਸਨ ਨੇ 10 ਥਾਵਾਂ ‘ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ। ਇਸ ਵਿੱਚ ਸਭ ਤੋਂ ਵੱਡੀ ਪਾਰਕਿੰਗ ਸੈਕਟਰ-68 ਜੰਗਲਾਤ ਵਿਭਾਗ ਦੇ ਸਾਹਮਣੇ ਬਣਾਈ ਗਈ ਹੈ। ਇੱਥੇ 1000 ਦੇ ਕਰੀਬ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਹੈ
ਹਾਕੀ ਸਟੇਡੀਅਮ ਵਿੱਚ ਵੀਆਈਪੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੇਜ਼-8 ਵਿੱਚ ਵੀ ਪਾਰਕਿੰਗ ਦਾ ਪ੍ਰਬੰਧ ਹੈ। ਮੁਹਾਲੀ ਪ੍ਰਸ਼ਾਸਨ ਨੇ ਫੇਜ਼-9 ਵਿੱਚ ਪੁੱਡਾ ਬਿਲਡਿੰਗ ਦੇ ਸਾਹਮਣੇ, ਪੰਜਾਬ ਸਕੂਲ ਸਿੱਖਿਆ ਬੋਰਡ, ਫੇਜ਼-10 ਦੀ ਮਾਰਕੀਟ, ਫੇਜ਼-11 ਦੀ ਮਾਰਕੀਟ, ਵਾਈਪੀਐਸ ਚੌਕ ਅਤੇ ਗੇਟ ਨੰਬਰ 6, 7, 8 ਅਤੇ 9 ਵਿੱਚ ਖਾਲੀ ਪਈਆਂ ਗਰਾਊਂਡਾਂ ਵਿੱਚ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ। ਕ੍ਰਿਕੇਟ ਮੈਚ ਦੌਰਾਨ ਫੇਜ਼-10 ਅਤੇ ਫੇਜ਼-11 ਲਾਈਟ ਪੁਆਇੰਟ, ਸੈਕਟਰ 49 ਅਤੇ 50 ਲਾਈਟ ਪੁਆਇੰਟ, ਫੇਜ਼ 8 ਅਤੇ ਫੇਜ਼-9 ਲਾਈਟ ਪੁਆਇੰਟ, ਨਿਪਰ ਬ੍ਰਿਜ ਲਾਈਟ ਪੁਆਇੰਟ, ਸੈਕਟਰ 68 ਗੋਗਾ ਮੈਡੀ ਦੇ ਨੇੜੇ ਟ੍ਰੈਫਿਕ ਦੀ ਸਮੱਸਿਆ ਹੋ ਸਕਦੀ ਹੈ। ਇਸ ਦੇ ਲਈ ਉਥੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਮੈਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਪੁਲਿਸ ਨੇ ਇਸ ਲਈ ਠੋਸ ਪ੍ਰਬੰਧ ਕੀਤੇ ਹਨ। ਜੇਕਰ ਕੋਈ ਸ਼ਾਂਤੀ ਭੰਗ ਕਰਦਾ ਹੈ ਤਾਂ ਪੁਲਿਸ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *