ਅੰਮ੍ਰਿਤਸਰ: ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਨੁੱਖਤਾ ਨੂੰ ਜੋੜਨ ਵਾਲੇ ਇਸ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਦੇ ਲੋਕ ਇੱਥੋਂ ਆਸ਼ੀਰਵਾਦ ਲੈਂਦੇ ਹਨ ਅਤੇ ਇੱਥੋਂ ਦਾ ਅਧਿਆਤਮਿਕ ਮਾਹੌਲ ਮਨੁੱਖਤਾ ਦੇ ਭਲੇ ਲਈ ਪ੍ਰੇਰਨਾਦਾਇਕ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਧਾਮਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ: ਅੰਮ੍ਰਿਤਪਾਲ ਸਿੰਘ, ਸ: ਹਰਿੰਦਰ ਸਿੰਘ ਰੋਮੀ, ਸ. ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਜਤਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
