ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ ਤੀਜਾ ਵਨਡੇ ਮੈਚ ਭਾਰਤੀ ਟੀਮ ਨੇ 90 ਦੌੜਾਂ ਨਾਲ ਜਿੱਤ ਲਿਆ ਹੈ। ਤੀਜੇ ਮੈਚ ਵਿੱਚ ਜਿੱਤ ਦੇ ਨਾਲ ਭਾਰਤ ਨੇ ਨਿਊਜ਼ੀਲੈਂਡ ਨੂੰ ਤਿੰਨ ਮੈਚਾਂ ਦੀ ਲੜੀ ਵਿੱਚ 3-0 ਨਾਲ ਕਲੀਨ ਸਵੀਪ ਕਰ ਲਿਆ ਹੈ। ਭਾਰਤ ਨੇ ਇਹ ਮੈਚ ਜਿੱਤਣ ਲਈ ਨਿਊਜ਼ੀਲੈਂਡ ਦੇ ਸਾਹਮਣੇ 386 ਦੌੜਾਂ ਦਾ ਟੀਚਾ ਰੱਖਿਆ ਸੀ। ਜਿਸ ਦੇ ਜਵਾਬ ‘ਚ ਨਿਊਜ਼ੀਲੈਂਡ ਦੀ ਪੂਰੀ ਟੀਮ 41.2 ਓਵਰਾਂ ‘ਚ 295 ਦੌੜਾਂ ‘ਤੇ ਢੇਰ ਹੋ ਗਈ। ਕੀਵੀ ਟੀਮ ਲਈ ਬੱਲੇਬਾਜ਼ੀ ਕਰਦੇ ਹੋਏ ਡਵੇਨ ਕੋਨਵੇ ਨੇ ਸ਼ਾਨਦਾਰ ਸੈਂਕੜਾ ਲਗਾਇਆ। ਕੋਨਵੇ ਨੇ ਇਸ ਮੈਚ ‘ਚ 138 ਦੌੜਾਂ ਦੀ ਪਾਰੀ ਖੇਡੀ ਪਰ ਉਹ ਟੀਮ ਨੂੰ ਜਿੱਤ ਦਿਵਾਉਣ ‘ਚ ਨਾਕਾਮ ਰਿਹਾ। ਕੋਨਵੇ ਤੋਂ ਇਲਾਵਾ ਹੈਨਰੀ ਨਿਕੋਲਸ ਨੇ 42 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਗੇਂਦਬਾਜ਼ੀ ਕਰਦੇ ਹੋਏ ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੇ 3-3 ਵਿਕਟਾਂ ਲਈਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
