Site icon Geo Punjab

ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ‘ਤੇ ਡਰੋਨ, 56 ਕਰੋੜ ਰੁਪਏ ਦੀ ਹੈਰੋਇਨ ਬਰਾਮਦ



ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਖੇਪ ਦੀ ਕੀਮਤ 56 ਕਰੋੜ ਰੁਪਏ ਦੱਸੀ ਜਾ ਰਹੀ ਹੈ ਅਟਾਰੀ: ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਇੱਕ ਡਰੋਨ ਭਾਰਤ ਵਿੱਚ ਦਾਖਲ ਹੋਇਆ। ਡਿਊਟੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 22 ਬਟਾਲੀਅਨ ਦੇ ਜਵਾਨਾਂ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕਰੀਬ 7.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸੇ ਡਰੋਨ ਰਾਹੀਂ ਛੱਡੀ ਗਈ ਹੈ। ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 5 ਪੈਕੇਟ ਬਰਾਮਦ ਹੋਏ। ਅੰਤਰਰਾਸ਼ਟਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 56 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦਾ ਅੰਤ

Exit mobile version