ਦੇਸ਼ ਦੀ ਵੰਡ ਦੌਰਾਨ 1947 ਵਿੱਚ ਸ਼ਹੀਦ ਹੋਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਸਬੰਧੀ 14 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਇੰਚਾਰਜ ਬਾੜਮੇਰ ‘ਚ ਆਪਣੀ ਹੀ ਸਰਕਾਰ ਖਿਲਾਫ ਕਿਉਂ ਬੈਠੇ ਧਰਨੇ ‘ਤੇ, ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਦੇਸ਼ ਦੀ ਵੰਡ ਦੇ 75 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਦੇਸ਼ ਦੀ ਵੰਡ ਦੌਰਾਨ ਸ਼ਹੀਦ ਹੋਏ 10 ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ਵਿਖੇ ਯਾਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ।
ਉਨ੍ਹਾਂ ਆਪਣੇ ਸੰਦੇਸ਼ ਵਿੱਚ ਵੰਡ ਸਮੇਂ ਪ੍ਰਭਾਵਿਤ ਪਰਿਵਾਰਾਂ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵੰਡ ਵੇਲੇ ਦੁੱਖ ਝੱਲਣ ਵਾਲੇ ਹਿੰਦੂ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿਚ ਵਿਛੜੀਆਂ ਰੂਹਾਂ ਲਈ ਆਪਣੇ ਧਾਰਮਿਕ ਸਥਾਨਾਂ ‘ਤੇ ਅਰਦਾਸ ਕਰਨ।
ਇਹ ਵੀ ਪੜ੍ਹੋ: ਪੰਜਾਬ ਵਿੱਚ ਪ੍ਰਾਈਵੇਟ ਅਤੇ ਮਿੰਨੀ ਬੱਸ ਆਪਰੇਟਰਾਂ ਨੇ 1 ਦਿਨ ਚੱਕਾ ਜਾਮ ਕੀਤਾ