ਲੁਧਿਆਣਾ: ਬੀਤੇ ਦਿਨੀਂ ਵਿਜੀਲੈਂਸ ਬਿਊਰੋ ਵੱਲੋਂ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਉਸ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ। ਅਦਾਲਤ ਵਿੱਚ ਪੁਲੀਸ ਦੇ ਰਿਮਾਂਡ ਨੂੰ ਲੈ ਕੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਤਿੱਖੀ ਬਹਿਸ ਹੋਈ। ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੰਨੀ ਭੱਲਾ ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
