Site icon Geo Punjab

ਭਾਰਤ ਭੂਸ਼ਣ ਆਸ਼ੂ 27 ਅਗਸਤ ਤੱਕ ਵਿਜੀਲੈਂਸ ਰਿਮਾਂਡ ‘ਤੇ ⋆ D5 News


ਲੁਧਿਆਣਾ: ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਬਾਅਦ ਦੁਪਹਿਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਚਾਰ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਅਤੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਪੁਲੀਸ ਵੱਲੋਂ ਪੇਸ਼ੀ ਨੂੰ ਦੇਖਦਿਆਂ ਅਦਾਲਤੀ ਕੰਪਲੈਕਸ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ। ਦੇਖਣਾ ਇਹ ਹੋਵੇਗਾ ਕਿ ਹੁਣ ਹੋਰ ਰਾਜ਼ ਸਾਹਮਣੇ ਆਉਂਦੇ ਹਨ ਜਾਂ ਨਹੀਂ, ਸਮਾਂ ਹੀ ਦੱਸੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version