ਚੰਡੀਗੜ੍ਹ (ਬਿੰਦੂ ਸਿੰਘ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁੰਦਰ ਸ਼ਾਮ ਅਰੋੜਾ ‘ਤੇ ਆਪਣਾ ਸਪੱਸ਼ਟੀਕਰਨ ਦੋਹਰਾਉਂਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦਾ ਜ਼ੀਰੋ ਟਾਲਰੈਂਸ ਦਾ ਨਜ਼ਰੀਆ ਬਿਲਕੁਲ ਸਪੱਸ਼ਟ ਹੈ। ਪਰ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਲੈ ਕੇ ਦੋਹਰਾ ਮਾਪਦੰਡ ਅਪਣਾ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀ ਸਰਾਰੀ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ ਪਰ ਭਗਵੰਤ ਮਾਨ ਵੱਲੋਂ ਨਾ ਤਾਂ ਕੋਈ ਕੇਸ ਦਰਜ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ। ਜਿਸ 50 ਲੱਖ ਦੀ ਗੱਲ ਕੀਤੀ ਜਾ ਰਹੀ ਹੈ, ਉਹ ਸਰਕਾਰ ਦਾ ਪੱਖ ਹੈ, ਇਸ ਸਬੰਧੀ ਸੁੰਦਰ ਸ਼ਾਮ ਅਰੋੜਾ ਦਾ ਕੀ ਪੱਖ ਹੈ, ਇਹ ਪੂਰੀ ਜਾਂਚ ਦਾ ਵਿਸ਼ਾ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਹਰਪਾਲ ਚੀਮਾ ਨੂੰ ਸੰਮਨ ਜਾਰੀ, ਅਦਾਲਤ ‘ਚ ਪੇਸ਼ੀ, MLA ਦਾ ਨਾਂ ਲੈਣਾ ਪਿਆ ਮਹਿੰਗਾ! D5 Channel Punjabi ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਗੱਲ ਕਰਨ ਵਾਲੇ ਉਨ੍ਹਾਂ ਦੇ ਭ੍ਰਿਸ਼ਟ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕਰਦੇ? ਭਗਵੰਤ ਮਾਨ ਭ੍ਰਿਸ਼ਟਾਚਾਰ ‘ਤੇ ਦੋਹਰੇ ਮਾਪਦੰਡ ਅਪਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਸੀ ਪਰ ਹੁਣ ਉਹੀ ਸਿਹਤ ਮੰਤਰੀ ‘ਆਪ’ ਸਰਕਾਰ ਦੀਆਂ ਸਟੇਜਾਂ ‘ਤੇ ਨਜ਼ਰ ਆ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਨੇ ਕਿਹਾ ਹੈ ਕਿ ‘ਕਈ ਦੰਦ ਖਾਣ ਵਾਲੇ ਹੁੰਦੇ ਹਨ ਤੇ ਦਿਖਾਉਣ ਵਾਲੇ ਹੋਰ’, ਪਰ ਭਾਰਤੀ ਜਨਤਾ ਪਾਰਟੀ ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ।
