ਮਨਪ੍ਰੀਤ ਬਾਦਲ ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਰਿੱਟ ਤੇ ਸੁਣਵਾਈ ਅੱਜ


ਬਠਿੰਡਾ,16 ਅਕਤੂਬਰ 2023: ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਰਿੱਟ ਤੇ ਅੱਜ ਸੁਣਵਾਈ ਕਰੇਗੀ ।ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਅਤੇ ਸੁਖਦੀਪ ਸਿੰਘ ਭਿੰਡਰ ਰਾਹੀਂ ਅੱਜ 11 ਅਕਤੂਬਰ ਨੂੰ ਰਿੱਟ ਦਾਇਰ ਕੀਤੀ ਸੀ।

ਇਸ ਕੇਸ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਣਯੋਗ ਜਸਟਿਸ ਸ੍ਰੀ ਵਿਕਾਸ ਬਹਿਲ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਕਾਨੂੰਨੀ ਮਾਹਿਰਾਂ ਮੁਤਾਬਕ ਅੱਜ ਵਿਜੀਲੈਂਸ ਨੂੰ ਨੋਟਿਸ ਜਾਰੀ ਕਰਨ ਦੀ ਸੰਭਾਵਨਾ ਹੈ ਜਿਸ ਵਿੱਚ ਵਿਜੀਲੈਂਸ ਤੋਂ ਜਵਾਬ ਮੰਗਿਆ ਜਾ ਸਕਦਾ ਹੈ।ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ , ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ , ਪ੍ਰਾਈਵੇਟ ਲੋਕਾਂ ਵਿਕਾਸ ਕੁਮਾਰ, ਰਜੀਵ ਕੁਮਾਰ, ਅਮਨਦੀਪ ਸਿੰਘ ਅਤੇ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਕੇਸ ਦਰਜ ਕੀਤਾ ਸੀ।

ਮਾਮਲਾ ਦਰਜ ਹੋਣ ਤੋਂ ਪਿੱਛੋਂ ਮਨਪ੍ਰੀਤ ਬਾਦਲ ਲਗਾਤਾਰ ਰੂਪੋਸ਼ ਹੈ ਤੇ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਉਨ੍ਹਾਂ ਨੂੰ ਲੱਭਣ ਵਿੱਚ ਸਫਲ ਨਹੀਂ ਹੋ ਸਕੀਆਂ ਹਨ। ਵਿਜੀਲੈਂਸ ਨੇ ਫੌਜਦਾਰੀ ਮਾਮਲਿਆਂ ਦੇ ਅਧਾਰ ’ਤੇ ਵਿਜੀਲੈਂਸ ਨੇ ਲੁੱਕ ਆਊਟ ਸਰਕੁਲਰ(ਐਲਓਸੀ) ਜਾਰੀ ਕਰਵਾਇਆ ਹੋਇਆ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ‘ਚ ਆਪਣੀ ਰਿਹਾਇਸ਼ ਬਣਾਉਣ ਲਈ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ‘ਚ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖਰੀਦੇ ਸਨ। ਜ਼ਿਲ੍ਹਾ ਬਠਿੰਡਾ ਭਾਜਪਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਲਾਟ ਖਰੀਦਣ ਦੌਰਾਨ ਬੇਨਿਯਮੀਆਂ ਦੇ ਦੋਸ਼ ਲਾਉਂਦਿਆਂ ਸਰਕਾਰ ਕੋਲ ਇਸਦੀ ਸ਼ਿਕਾਇਤ ਕਰ ਦਿੱਤੀ ਸੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਕੀਤੀ ਗਈ ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਪਲਾਟ ਖਰੀਦਣ ਵੇਲੇ ਵੱਡੀ ਪੱਧਰ ਤੇ ਧਾਂਦਲੀ ਕੀਤੀ ਗਈ ਹੈ ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *