ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਗਈ ਹੈ



ਮਨੀਸ਼ ਸਿਸੋਦੀਆ ਮੋਦੀ ਜੀ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲੈਣ, ਦਿੱਲੀ ‘ਚ ਕੇਜਰੀਵਾਲ ਦਾ ਕੰਮ ਨਹੀਂ ਰੋਕ ਸਕਣਗੇ : ਮਨੀਸ਼ ਸਿਸੋਦੀਆ ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਮਈ ਤੱਕ ਵਧਾ ਦਿੱਤੀ ਹੈ। 8 ਆਬਕਾਰੀ ਨੀਤੀ ਕੇਸ ਅਤੇ ਈ.ਡੀ. ਸੁਣਵਾਈ ਤੋਂ ਬਾਅਦ ਅਦਾਲਤ ‘ਚੋਂ ਬਾਹਰ ਆਉਂਦਿਆਂ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਕਿਹਾ, “ਮੋਦੀ ਜੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਉਹ ਦਿੱਲੀ ‘ਚ ਕੇਜਰੀਵਾਲ ਦੇ ਕੰਮ ਨੂੰ ਨਹੀਂ ਰੋਕ ਸਕਣਗੇ। ਦਿੱਲੀ ਦਾ ਵਿਕਾਸ ਹੁੰਦਾ ਰਹੇਗਾ”। 28 ਅਪ੍ਰੈਲ (ਮਪ) ਅਦਾਲਤ ਨੇ ਈਡੀ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸਿਸੋਦੀਆ ਦੇ ਵਕੀਲ ਦਯਾਨ ਕ੍ਰਿਸ਼ਨਨ ਨੇ ਕਿਹਾ ਹੈ ਕਿ ਉਹ ਅਦਾਲਤ ਦੇ ਇਸ ਫੈਸਲੇ ਖਿਲਾਫ ਹਾਈਕੋਰਟ ‘ਚ ਅਪੀਲ ਕਰਨਗੇ। ਸੀਬੀਆਈ ਮਾਮਲੇ ਵਿੱਚ ਅਦਾਲਤ ਨੇ 27 ਅਪ੍ਰੈਲ ਨੂੰ ਸਿਸੋਦੀਆ ਦੀ ਹਿਰਾਸਤ 12 ਮਈ ਤੱਕ ਵਧਾ ਦਿੱਤੀ ਸੀ।

Leave a Reply

Your email address will not be published. Required fields are marked *