ਮਲੋਟ ਹਲਕੇ ਦੇ ਪਿੰਡਾਂ ਰੁਪਾਣਾ, ਭਾਗਸਰ, ਮਲੋਟ ਅਤੇ ਅਬੁੱਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁੱਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਹਲਕਾ ਮਲੋਟ ਦੇ ਪਿੰਡਾਂ ਰੁਪਾਣਾ, ਭਾਗਸਰ, ਮਲੋਟ ਅਤੇ ਅਬੁੱਲਖੁਰਾਣਾ ਦੇ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਲਈ 2.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। USA Donkey 2022: ਮਨੁੱਖੀ ਤਸਕਰੀ ਦਾ ਪਰਦਾਫਾਸ਼! ਸੌਖਾ ਨਹੀਂ ਗਧਾ, ਦੇਖੋ ਕੀ ਹੋਇਆ? | D5 Channel Punjabi ਬਲਜੀਤ ਕੌਰ ਨੇ ਪਿੰਡ ਭਾਗਸਰ ਵਿਖੇ ਉਦਘਾਟਨ ਮੌਕੇ ਬੋਲਦਿਆਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਬਹੁਤ ਜ਼ਰੂਰੀ ਹੈ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ | ਇਸ ਨਾਲ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦਾ ਜੀਵਨ ਸੁਖਮਈ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਹੋਣ ਨਾਲ ਪਿੰਡਾਂ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ ਅਤੇ ਪਿੰਡ ਵਾਸੀਆਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਪੜਾਂ ਵਿੱਚ ਕੂੜਾ ਨਾ ਸੁੱਟਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਤੇਜ਼ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *