Site icon Geo Punjab

ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ, ਸ਼੍ਰੋਮਣੀ ਕਮੇਟੀ 25 ਏਕੜ ਜ਼ਮੀਨ ਦੇਣ ਲਈ ਤਿਆਰ


ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਮੈਡੀਕਲ ਕਾਲਜ ਦੀ ਜ਼ਮੀਨ ਨੂੰ ਲੈ ਕੇ ਪਿਛਲੇ 6 ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਹੁਣ ਠੰਢਾ ਪੈ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ 25 ਏਕੜ ਜ਼ਮੀਨ ਦੇਣ ਦੀ ਹਾਮੀ ਭਰੀ ਹੈ। ਅੰਮ੍ਰਿਤਪਾਲ ਸਿੰਘ ਬਾਰੇ ਭਾਜਪਾ ਆਗੂ ਦਾ ਬਿਆਨ, ਦਿੱਤਾ ਠੋਕਵਾਂ ਜਵਾਬ D5 Channel Punjabi | ਹਰਜੀਤ ਗਰੇਵਾਲ ਪਰ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਸੀਂ ਜ਼ਮੀਨ ਦੇਣ ਲਈ ਤਿਆਰ ਹਾਂ ਪਰ ਗੁਰਦੁਆਰਾ ਅੰਗੀਠਾ ਸਾਹਿਬ ਦੀ ਜੋ ਰਜਿਸਟਰੀ ਹੋਈ ਹੈ, ਉਹ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ ਅਤੇ ਉਸ ਵਿਰੁੱਧ ਕਾਨੂੰਨੀ ਲੜਾਈ ਜਾਰੀ ਰਹੇਗੀ। ਅਸੀਂ ਅਦਾਲਤ ਦੇ ਫੈਸਲੇ ਦੀ ਉਡੀਕ ਕਰ ਰਹੇ ਹਾਂ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਮੈਡੀਕਲ ਕਾਲਜ ਦੀ ਉਸਾਰੀ ਕਦੋਂ ਸ਼ੁਰੂ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version