ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ | ਸਿੱਧੂ ਮੂਸੇ ਵਾਲਾ ਕਤਲ ਕਾਂਡ ‘ਚ ਸ਼ਾਮਲ ਇੱਕ ਹੋਰ ਬਦਨਾਮ ਗੈਂਗਸਟਰ? ਪੁਲਿਸ ਨੂੰ ਮਿਲ ਸਕਦੀ ਹੈ ਵੱਡੀ ਕਾਮਯਾਬੀ! ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਵਿੱਚ ਹਰ ਕਿਸੇ ਨੂੰ ਧਾਰਮਿਕ ਆਜ਼ਾਦੀ ਦਾ ਅਧਿਕਾਰ ਸੀ। Sukhdev Dhindsa ਨੇ ਰੋਇਆ ਅਕਾਲੀ ਦਲ ਲਈ! ਪਾਰਟੀ ਵਿੱਚ ਮੁੜ ਸ਼ਾਮਲ ਹੋਣ ਲਈ ਤਿਆਰ D5 Channel Punjabi ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸ: ਸੁਖਰਾਜ ਸਿੰਘ, ਸ: ਸਤਨਾਮ ਸਿੰਘ ਰਿਆੜ, ਸ: ਨਿਸ਼ਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
