Site icon Geo Punjab

ਮਹਾਰਾਸ਼ਟਰ ‘ਚ ਸਿੱਖ ਨੌਜਵਾਨਾਂ ਦੀ ਕੁੱਟਮਾਰ ਮਨੁੱਖਤਾ ਦੇ ਨਾਂ ‘ਤੇ ਕਲੰਕ ਹੈ-ਐਡਵੋਕੇਟ ਧਾਮੀ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਾਨੀ ਜ਼ਿਲ੍ਹੇ ਦੇ ਪਿੰਡ ਉਖਲਾਦ ਵਿੱਚ ਭੀੜ ਵੱਲੋਂ 3 ਨੌਜਵਾਨਾਂ ਦੀ ਕੁੱਟਮਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕਿਰਪਾਲ ਸਿੰਘ ਨਾਮਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਅਤੇ ਅਰੁਣ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸਮੁੱਚੇ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਮ ‘ਤੇ ਕਲੰਕ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਨੂੰ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਉਣੀ ਚਾਹੀਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version