ਦੇਸ਼ ਵਿੱਚ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ, ਅੱਜ 1 ਮਈ ਤੋਂ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੋਂ ਵੱਧ ਦਾ ਵਾਧਾ ਹੋਇਆ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੇ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਯਾਨੀ 1 ਅਪ੍ਰੈਲ ਨੂੰ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 250 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਅੱਜ ਤੋਂ 19 ਕਿਲੋ ਦੇ ਐਲਪੀਜੀ ਸਿਲੰਡਰ ਲਈ 2,355.50 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ ਸਿਰਫ 2,253 ਰੁਪਏ ਸੀ। ਕੋਲਕਾਤਾ ‘ਚ ਕੀਮਤ 2,351 ਰੁਪਏ ਤੋਂ ਵਧ ਕੇ 2,455 ਰੁਪਏ ਹੋ ਗਈ ਹੈ। ਮੁੰਬਈ ਨੂੰ ਹੁਣ 2,205 ਰੁਪਏ ਦੀ ਬਜਾਏ 2,307 ਰੁਪਏ ਖਰਚ ਕਰਨੇ ਪੈਣਗੇ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ‘ਚ ਵਪਾਰਕ ਸਿਲੰਡਰ ਦੀ ਕੀਮਤ 2,406 ਰੁਪਏ ਤੋਂ ਵਧ ਕੇ 2,508 ਰੁਪਏ ਹੋ ਗਈ ਹੈ।
ਰਾਸ਼ਟਰੀ ਰਾਜਧਾਨੀ ‘ਚ 14.2 ਕਿਲੋ ਦੇ ਗੈਰ-ਸਬਸਿਡੀ ਵਾਲੇ ਘਰੇਲੂ ਗੈਸ ਸਿਲੰਡਰ ਦੀ ਕੀਮਤ 949.5 ਰੁਪਏ ਹੈ। ਕੋਲਕਾਤਾ ਵਿੱਚ ਇੱਕ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 976 ਰੁਪਏ, ਮੁੰਬਈ ਵਿੱਚ 949.50 ਰੁਪਏ ਅਤੇ ਚੇਨਈ ਵਿੱਚ ਇੱਕ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 965.50 ਰੁਪਏ ਹੈ। ਲਖਨਊ ਵਿੱਚ ਘਰੇਲੂ ਐਲਪੀਜੀ ਦੀ ਕੀਮਤ 987.50 ਰੁਪਏ ਹੈ ਜਦੋਂ ਕਿ ਪਟਨਾ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1039.5 ਰੁਪਏ ਹੈ। ਕੀ ਹੈ ਕਮਰਸ਼ੀਅਲ ਗੈਸ ਸਿਲੰਡਰ ਦੀ ਨਵੀਂ ਕੀਮਤ – ਅੱਜ ਯਾਨੀ 1 ਮਈ ਤੋਂ ਕਮਰਸ਼ੀਅਲ ਗੈਸ ਸਿਲੰਡਰ ਹੋਰ ਮਹਿੰਗਾ ਹੋ ਗਿਆ ਹੈ।
