ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਵਿਰੁੱਧ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਦੇ ਮੱਦੇਨਜ਼ਰ ਕਾਰਵਾਈ ਕੀਤੀ ਗਈ ਹੈ। CM ਮਾਨ ਦੇ MLA ਕਰਮਬੀਰ ਘੁਮਾਰ ਦੀ ਵੀਡੀਓ ਵਾਇਰਲ ! ਦੇਖੋ ਕੀ ਹੋ ਰਿਹਾ ਹੈ D5 Channel Punjabi ਬਰਸਾਤ ਦੇ ਮੌਸਮ ਦੌਰਾਨ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਖੇੜਾ ਕਲਮੋਟ ਅਤੇ ਰੂਪਨਗਰ ਜ਼ਿਲ੍ਹੇ ਦੇ ਹੋਰ ਇਲਾਕਿਆਂ ‘ਚ ਰਾਤ ਨੂੰ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਪੁਨੀਤ ਸ਼ਰਮਾ ਕਾਰਜਕਾਰੀ ਇੰਜਨੀਅਰ ਜਲ ਨਿਕਾਸੀ ਅਤੇ ਮਾਈਨਿੰਗ ਡਵੀਜ਼ਨ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਛੋਟੇ ਆਕਾਰ ਦੇ ਕੰਡੇ ਜੋ ਕਿ ਸਾਰੇ ਵਾਹਨਾਂ ਲਈ ਢੁੱਕਵੇਂ ਨਹੀਂ ਸਨ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਰੋਜ਼ਾਨਾ ਹੋਣ ਵਾਲੀ ਜਾਇਜ਼ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਅਧਿਕਾਰੀ ਨੇ ਲੋੜੀਂਦੀ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਹੋਇਆ ਹੈ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਅੰਮ੍ਰਿਤਸਰ ਤੋਂ ਬਾਅਦ ਗੈਂਗਸਟਰਾਂ ‘ਤੇ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ D5 Channel Punjabi ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਮਾਈਨਿੰਗ ਸਬੰਧੀ ਗਲਤ ਕੰਮ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਣਗਹਿਲੀ ਵਾਲੇ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।