ਚੰਡੀਗੜ੍ਹ, 24 ਦਸੰਬਰ 2023 : ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਵਜੋਂ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਕੀਤਾ ਸੀ ਇਹ ਮਾਤਮੀ ਬਿਗਲ 10 ਮਿੰਟ ਲਈ ਵਜਾਇਆ ਜਾਣਾ ਸੀ। ਇਸ ਉਪਰੰਤ ਸ਼੍ਰੋਮਣੀ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਸੀ ਕਿ ਇਹ ਗੁਰ ਮਰਿਆਦਾ ਅਨੁਸਾਰ ਨਹੀਂ ਹੈ ਅਤੇ ਸਰਕਾਰ ਨੂੰ ਇਹ ਫ਼ੈਸਲਾ ਰੱਦ ਕਰਨਾ ਚਾਹੀਦਾ ਹੈ।ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ…
— Bhagwant Mann (@BhagwantMann) December 24, 2023
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
