ਚੰਡੀਗੜ੍ਹ: ਮਾਨਸਾ ਤੋਂ ਹੁਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ 5 ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪਰਮਿੰਦਰ ਢੀਂਡਸਾ: ਪੁਰਾਣੇ ਲੀਡਰ ਨਹੀਂ ਝਿਜਕਦੇ, ਮਾਨ ਸਰਕਾਰ ਦੀ ਫਾਈਲ ਲਿਆਓ D5 Channel Punjabi ਇਸ ਦੇ ਨਾਲ ਹੀ ਇਸੇ ਮਾਮਲੇ ‘ਚ ਫੜੇ ਗਏ ਗੈਂਗਸਟਰ ਮਨਦੀਪ ਤੂਫਾਨ ਅਤੇ ਮਨੀ ਰਾਏ ਨੂੰ ਵੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਤੂਫਾਨ ਅਤੇ ਰਾਏ ਨੂੰ ਬੀਤੇ ਦਿਨ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।