ਮਰਹੂਮ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਦਾਣਾ ਮੰਡੀ ਮਾਨਸਾ ਵਿਖੇ ਕੀਤਾ ਜਾਵੇਗਾ। ਅੱਜ ਸਵੇਰ ਤੋਂ ਹੀ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ, ਰਿਸ਼ਤੇਦਾਰ ਅਤੇ ਸਮਰਥਕ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਚਹੇਤੇ ਮੋਟਰਸਾਈਕਲ, ਟਰੈਕਟਰ ਪਹੁੰਚ ਰਹੇ ਹਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਸ: ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਸਿੱਧੂ ਮੂਸੇਵਾਲਾ ਨੂੰ ਆਪਣੇ ਵਿਰਸੇ ਭਾਵ ਆਪਣੀ ਪੱਗ ਨਾਲ ਬਹੁਤ ਪਿਆਰ ਹੈ। ਪੱਗ ਬੰਨ੍ਹਣਾ ਹੀ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।