ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਸੁਧਾਰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਉਨ੍ਹਾਂ ਨੇ ਮਾਲ ਵਿਭਾਗ ਵਿੱਚ ਮਾਲ ਰਿਕਾਰਡ ਦੇ ਡਿਜੀਟਾਈਜ਼ੇਸ਼ਨ ਦੀ ਪ੍ਰਵਾਨਗੀ ਦਿੱਤੀ ਹੈ। ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਲਈ ਇੱਕ ਆਨਲਾਈਨ ਪੋਰਟਲ ਸ਼ੁਰੂ ਕਰੇਗੀ। ਲੋਕ ਫੋਨ ‘ਤੇ ਗਿਰਦਾਵਰੀ ਦੇਖ ਸਕਣਗੇ ਅਤੇ ਸਰਕਾਰ ਫਰਦਾਂ ਦੀ ਹੋਮ ਡਿਲੀਵਰੀ ਵੀ ਕਰੇਗੀ। ਲੋਕਾਂ ਨੂੰ SMS ਜਾਂ ਜਾਣਕਾਰੀ ਈਮੇਲ ਰਾਹੀਂ ਦਿੱਤੀ ਜਾਵੇਗੀ ਅਤੇ ਹਰੇਕ ਖਾਤੇ ਨੂੰ ਫ਼ੋਨ ਨਾਲ ਲਿੰਕ ਕੀਤਾ ਜਾਵੇਗਾ। ਇਹ ਕਦਮ ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ।
ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਜੋ ਵੀ ਸੁਧਾਰ ਕੀਤੇ ਜਾਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਲਾਗੂ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੁਧਾਰਾਂ ਸਬੰਧੀ ਜੋ ਵੀ ਫੈਸਲਾ ਲੈਣਗੇ, ਉਸ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।