ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਪੰਜਾਬ ਦੇ ਨਵੇਂ ਮੰਤਰੀ ਕੱਲ੍ਹ ਮਾਨ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਅਲਾਟ ਕਰ ਦਿੱਤੇ ਗਏ ਹਨ। ਜਲਦੀ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲ ਲੈਣਗੇ। ਨਵੇਂ ਡੀਜੀਪੀ ਗੌਰਵ ਯਾਦਵ ਦਾ ਅਹੁਦਾ ਸੰਭਾਲਦੇ ਹੀ ਐਕਸ਼ਨ? ਗੈਂਗਸਟਰਾਂ ਦਾ ਸਫਾਇਆ ਕਰ ਦਿੱਤਾ। | ਜਾਣਕਾਰੀ ਅਨੁਸਾਰ ਮਾਨ ਸਰਕਾਰ ਨੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਲੋਕ ਸੰਪਰਕ ਅਤੇ ਸ਼ਹਿਰੀ ਮਕਾਨ ਉਸਾਰੀ ਦਾ ਵਿਭਾਗ ਦਿੱਤਾ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀਜ਼, ਚੇਤਨ ਸਿੰਘ ਜੋਧੇਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾੜੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।