*ਮਾਨ ਸਰਕਾਰ ਨੇ ਸਰਕਾਰ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਲਈ ਕਰੋੜਾਂ ਦੀ ਗ੍ਰਾਂਟ ਜਾਰੀ ਕੀਤੀ। ਸਕੂਲ* –

*ਮਾਨ ਸਰਕਾਰ ਨੇ ਸਰਕਾਰ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਲਈ ਕਰੋੜਾਂ ਦੀ ਗ੍ਰਾਂਟ ਜਾਰੀ ਕੀਤੀ।  ਸਕੂਲ* –


*ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਨੂੰ ਗੁਣਾਤਮਕ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਵਚਨਬੱਧ*

ਚੰਡੀਗੜ੍ਹ, 17 ਨਵੰਬਰ:

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਧੀਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਖਰਾਬ ਜਾਂ ਖਸਤਾ ਹਾਲਤ ਵਾਲੇ ਸਮਾਨ ਦੀ ਥਾਂ ’ਤੇ ਨਵਾਂ ਸਾਮਾਨ ਖਰੀਦਣ ਲਈ 45.66 ਕਰੋੜ ਰੁਪਏ ਜਾਰੀ ਕੀਤੇ ਹਨ। . .

ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਰਾਜ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਸਕੂਲਾਂ ਵਿੱਚ ਖਰਾਬ ਹੋਏ ਸਾਜੋ ਸਮਾਨ ਦੀ ਥਾਂ ‘ਤੇ ਨਵਾਂ ਬੁਨਿਆਦੀ ਢਾਂਚਾ ਖਰੀਦਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਮਾਨ, ਲੈਬਾਰਟਰੀ ਦਾ ਸਾਮਾਨ ਅਤੇ ਲੋੜੀਂਦਾ ਟੀਚਿੰਗ ਏਡਜ਼ ਵੀ ਖਰੀਦਿਆ ਜਾਵੇਗਾ। ਨਾਲ ਹੀ, ਇਸ ਰਕਮ ਦੀ ਵਰਤੋਂ ਕਲਾਸਰੂਮਾਂ, ਲਾਇਬ੍ਰੇਰੀਆਂ, ਲੈਬਾਂ, ਪਖਾਨਿਆਂ ਅਤੇ ਹੋਰਾਂ ਸਮੇਤ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਕੀਤੀ ਜਾਂਦੀ ਹੈ।

ਬੈਂਸ ਨੇ ਕਿਹਾ ਕਿ ਹਰੇਕ ਸਕੂਲ ਲਈ ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਣ ਵਾਲੀ ਰਾਸ਼ੀ ਦਾ 10 ਫੀਸਦੀ ਹਿੱਸਾ ਸਵੱਛਤਾ ਕਾਰਜ ਯੋਜਨਾ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਹੀ ਅਰਥਾਂ ਵਿੱਚ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

Leave a Reply

Your email address will not be published. Required fields are marked *