ਬਰਨਾਲਾ, 5 ਸਤੰਬਰ ਲੋਕ ਸਭਾ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਬਰਨਾਲਾ ਬਲਾਕ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਕਿਸਾਨ ਪਰਮਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਅਸਪਾਲ ਖੁਰਦ ਅਤੇ ਕਿਸਾਨ ਹਰਨੇਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੱਟੂ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਨ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 5-5 ਲੱਖ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਿਸਾਨੀ ਨੂੰ ਬਚਾਉਣ ਲਈ ਚੱਲੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਧਰਨੇ ਵਿੱਚ ਕਿਸਾਨਾਂ ਨੇ ਆਪਣੀ ਜਾਨ ਗਵਾਈ ਸੀ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ. ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਹ ਕੰਮ ਕੀਤੇ ਜਾ ਰਹੇ ਹਨ ਜੋ ਪਿਛਲੇ 70 ਸਾਲਾਂ ਵਿੱਚ ਨਹੀਂ ਹੋਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
